ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ।ਹਰ ਛੋਟੀ ਵੱਡੀ ਤਿਆਰੀ ਲਈ ਸਭ ਤੋਂ ਜ਼ਰੂਰੀ ਕੰਮ ਸੰਗਠਨ ਨੂੰ ਮਜ਼ਬੂਤ ਕਰਨਾ ਹੈ।ਜਿਸ ਨੂੰ ਲੈ ਕੇ ਭਾਜਪਾ ਵੱਲੋਂ ਜ਼ਮੀਨੀ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਸ਼ਨੀਵਾਰ ਨੂੰ ਭਾਜਪਾ ਨੇ ਯੁਵਾ ਆਗੂ ਅਤੇ ਨੌਜਵਾਨਾਂ ਵਿੱਚ ਕਾਫੀ ਪ੍ਰਭਾਵ ਰੱਖਣ ਵਾਲੇ ਅੰਮ੍ਰਿਤਪਾਲ ਸਿੰਘ ਡੱਲੀ ਨੂੰ ਲੋਕਸਭਾ ਤੋਂ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਨਵ ਮਤਦਾਤਾ ਦੇ ਸੰਮੇਲਨ ਦੇ ਕੋ ਕੋਆਰਡੀਨੇਟਰ ਨਿਯੁਕਤ ਕੀਆ ਗਿਆ ਹੈ।ਇਸ ਤੋਂ ਬਾਅਦ ਸ਼ੁਕਰਵਾਰ ਨੂੰ ਪਿੰਡ ਡੱਲੀ ਪਹੁੰਚਣ ਤੇ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਡੱਲੀ ਦਾ ਫੁੱਲਾਂ ਦੀ ਵਰਖਾ ਤੇ ਹਾਰ ਪਾਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਡੱਲੀ ਨੇ, ਸੁਨੀਲ ਜਾਖੜ,ਸ੍ਰੀਨਿਵਾਸੁਲੂ, ਪਰਮਿੰਦਰ ਸਿੰਘ ਬਰਾੜ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨੌਜਵਾਨਾਂ ਨੂੰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਔਰਤਾਂ,ਕਿਸਾਨਾਂ,ਨੌਜਵਾਨਾਂ ਅਤੇ ਗਰੀਬ ਵਰਗ ਦੇ ਵਿਕਾਸ ਨੂੰ ਮੁੱਖ ਰੱਖਦੇ ਹਨ।ਉਨ੍ਹਾਂਦੀ ਪਹਿਲ ਵਿੱਚ ਇਹ ਚਾਰੋ ਵਰਗ ਪ੍ਰਮੁੱਖ ਹਨ।ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਵਿੱਚ ਇਨ੍ਹਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਵੀ ਸਕੀਮਾਂ ਚਲਾਈਆਂ ਜਾਂਦੀਆਂ ਹਨ,ਉਹ ਸਕੀਮਾਂ ਔਰਤਾਂ,ਕਿਸਾਨਾਂ,ਨੌਜਵਾਨਾਂ ਲਈ ਬਣਾਈਆਂ ਜਾਂਦੀਆਂ ਹਨ।ਤਾਂ ਜੋ ਹਰ ਕੋਈ ਇਨ੍ਹਾਂ ਦਾ ਲਾਭ ਪ੍ਰਾਪਤ ਕਰ ਸਕੇ,ਜਿਵੇਂ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ,ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਆਯੂਸ਼ਮਾਨ ਭਾਰਤ ਯੋਜਨਾ,ਮੁਦਰਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ,ਸਵੱਛ ਭਾਰਤ ਯੋਜਨਾ,ਪ੍ਰਧਾਨ ਮੰਤਰੀ ਜਲ ਜੀਵਨ ਮਿਸ਼ਨ ਆਦਿ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਦੀ ਸਰਕਾਰ ਦੇਸ਼ ਦੇ ਹਰ ਪਰਿਵਾਰ ਨੂੰ ਘਰ-ਘਰ ਨੱਲ ਅਤੇ ਸ਼ੁੱਧ ਜਲ ਦੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ।ਇਸ ਦੌਰਾਨ ਡੱਲੀ ਨੇ ਦੱਸਿਆ ਕਿ ਭਾਜਪਾ ਯੁਵਾ ਮੋਰਚਾ ਮੰਡਲ ਅਤੇ ਬੂਥ ਪੱਧਰ ਤੱਕ ਜਾ ਕੇ ਨਵੇਂ ਵੋਟਰਾਂ ਨੂੰ ਜਾਗਰੂਕ ਕਰੇਗਾ।ਉਨ੍ਹਾਂ ਕਿਹਾ ਕਿ ਯੁਵਾ ਮੋਰਚਾ ਇਸ ਕੰਮ ਨੂੰ ਦੇਸ਼ ਸੇਵਾ ਦੀ ਭਾਵਨਾ ਨਾਲ ਕਰੇਗਾ।ਉਨ੍ਹਾਂ ਕਿਹਾ ਕਿ ਨਵੇਂ ਵੋਟਰ ਊਰਜਾ ਨਾਲ ਭਰਪੂਰ ਹੁੰਦੇ ਹਨ।ਉਨ੍ਹਾਂਦੀ ਊਰਜਾ ਪ੍ਰਵਾਹ ਨੂੰ ਸਹੀ ਦਿਸ਼ਾ ਦੇ ਕੇ ਇਸ ਦੀ ਵਰਤੋਂ ਦੇਸ਼ ਦੇ ਵਿਕਾਸ ਲਈ ਕਰਨੀ ਚਾਹੀਦੀ ਹੈ।ਇਸ ਲਈ ਨਵੇਂ ਵੋਟਰ ਨੂੰ ਸਹੀ ਸੇਧ ਦੇਣ ਦੀ ਲੋੜ ਹੈ।ਜੇਕਰ ਇਹ ਕਿਹਾ ਜਾਵੇ ਕਿ ਨਵਾਂ ਵੋਟਰ ਹੀ ਦੇਸ਼ ਦੀ ਕਿਸਮਤ ਦਾ ਨਿਰਮਾਤਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਡੱਲੀ,ਮਨੀ ਡੱਲੀ,ਤਾਰੀ ਡੱਲੀ, ਨਰਿੰਦਰ ਨਿੰਦੀ, ਦਵਿੰਦਰ ਸਿੰਘ, ਸੋਨੂੰ ਭੋਗਪੁਰ,ਨਵੀ ,ਕਾਕਾ ਮੋੜ, ਕੁਲਵੀਰ ਸਿੰਘ, ਹਨੀ, ਆਦਿ ਹਾਜ਼ਰ ਸਨ