ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਵਿੱਚ ਲੱਗੇ ਭਾਜਪਾ ਆਗੂ ਡੱਲੀ

ਜਲੰਧਰ:- ਭਾਜਪਾ ਦੇ ਨੌਜਵਾਨ ਆਗੂ ਅਤੇ ਸੂਬਾ ਭਾਜਪਾ ਯੁਵਾ ਮੋਰਚਾ ਨਵਦਾਤਾ ਸੰਮੇਲਨ ਦੇ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਡੱਲੀ ਵੱਲੋਂ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਕੰਮਾਂ ਵਿੱਚ ਵਰਤਣ ਲਈ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ  ਉਤਸ਼ਾਹਿਤ ਕਰ ਰਹੇ ਹਨ।ਇਸਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।ਪਿੰਡਾਂ ਵਿੱਚ ਦਿੱਲੀ ਵਲੋਂ ਯੁਵਾ ਸ਼ਕਤੀ ਖੇਡਾਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਬੀਜੇਪੀ ਆਗੂ ਅੰਮ੍ਰਿਤਪਾਲ ਸਿੰਘ ਡੱਲੀ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਉਨ੍ਹਾਂ ਵੱਲੋਂ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਮੁਫਤ ਦਿੱਤਾ ਗਿਆ ਹੈ।ਇਸ ਦੇ ਲਈ ਇਲਾਕੇ ਦੇ ਨੌਜਵਾਨਾਂ ਨੂੰ ਕ੍ਰਿਕਟ ਕਿੱਟ,ਵਾਲੀਬਾਲ ਕਿੱਟ,ਕਬੱਡੀ ਕਿੱਟ ਅਤੇ ਕੈਰਮ ਬੋਰਡ ਦੀ ਵੰਡ ਦੇ ਜਰੀਏ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੀ ਆਪਣੀ ਪਹਿਲ ਪਿੰਡ ਚਲੋ ਪ੍ਰਤਿਭਾ ਤਰਾਸੋ ਖੇਡਣਗੇ ਨੌਜਵਾਨ ਤਾਂ ਨਸ਼ਿਆਂ ਤੋਂ ਬਚਣਗੇ ਨੌਜਵਾਨਾਂ ਪ੍ਰੋਗਰਾਮ ਦੇ ਨੌਜਵਾਨਾਂ ਨੂੰ ਖੇਡ ਸਮੱਗਰੀ ਵੰਡੀ ਜਾਵੇਗੀ ਅਤੇ ਨੌਜਵਾਨਾਂ ਨੂੰ ਕ੍ਰਿਕਟ ਵਰਗੀਆਂ ਸਰੀਰਕ ਸਮਰੱਥਾ ਵਾਲੀਆਂ ਖੇਡਾਂ ਖੇਡਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਵੇਗੀ।

Loading

Leave a Reply

Your email address will not be published. Required fields are marked *