ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸੰਗਠਿਤ ਅਪਰਾਧ ਨੂੰ ਇੱਕ ਹੋਰ ਝਟਕਾ ਦਿੱਤਾ ਹੈ,ਲਖਬੀਰ ਲੰਡਾ ਗੈਂਗ ਦੇ ਪੰਜ ਖ਼ਤਰਨਾਕ ਗੈਂਗਸਟਰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫ਼ਤਾਰ

ਜਲੰਧਰ, 14 ਜੁਲਾਈ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬਦਨਾਮ ਲਖਬੀਰ @ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਇਨ੍ਹਾਂ ਖ਼ੌਫ਼ਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਤਲ ਅਤੇ ਫਿਰੌਤੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ।  ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 1 ਵਿਖੇ 25-54-59 ਅਸਲਾ ਐਕਟ ਤਹਿਤ ਮੁਕੱਦਮਾ ਨੰਬਰ 95 ਮਿਤੀ 29-06-2024 ਦਰਜ ਕੀਤਾ ਗਿਆ ਸੀ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਦੌਰਾਨ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਇੱਕ ਕੋਲੋਂ .32 ਬੋਰ ਉਨ੍ਹਾਂ ਕੋਲੋਂ ਰਿਵਾਲਵਰ ਬਰਾਮਦ ਕੀਤਾ ਗਿਆ ਹੈ ਅਤੇ ਇਸ ਮਿਤੀ ਨੂੰ ਕੁੱਲ 13 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਹੁਣ ਸਿਮਰਨਜੀਤ ਸਿੰਘ ਉਰਫ਼ ਸਿੰਮਾ ਪੁੱਤਰ ਸਵਰਗੀ ਸਵਰਨ ਸਿੰਘ ਵਾਸੀ ਪਿੰਡ ਸੰਗਤਪੁਰਾ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ, ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਯਮਾਰਾਏ, ਥਾਣਾ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ, ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਬਡੇ ਸਭਰਾ, ਥਾਣਾ ਸਦਰ ਤਰਨ ਤਾਰਨ, ਦਿਲਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਹਰੀਕੇ, ਥਾਣਾ ਹਰੀਕੇ, ਜ਼ਿਲ੍ਹਾ ਤਰਨਤਾਰਨ ਅਤੇ ਸਾਜਨਦੀਪ ਸਿੰਘ ਉਰਫ਼ ਸਾਜਨ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਕੁੱਤੀਵਾਲਾ, ਥਾਣਾ ਪੱਟੀ, ਜ਼ਿਲ੍ਹਾ ਤਰਨਤਾਰਨ ਸਮੇਤ ਪੰਜ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਨੇ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਅਤੇ ਇੱਕ ਹੋਰ ਦੋਸ਼ੀ ਸਿਮਰਨਜੀਤ ਸਿੰਘ ਉਰਫ਼ ਸਿੰਮਾ ਨੇ 32 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਕੋਲੋਂ 30 ਬੋਰ ਦੇ ਜਿੰਦਾ ਰੌਂਦ ਬਰਾਮਦ ਹੋਏ ਸਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦਿਲਬਾਗ ਸਿੰਘ ਉਰਫ਼ ਬੱਗਾ ਲਖਵੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ ਅਤੇ ਉਸ ਕੋਲੋਂ 30 ਬੋਰ ਦਾ ਇੱਕ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਜਨਦੀਪ ਸਿੰਘ ਉਰਫ ਸਾਜਨ ਵੀ ਲਖਵੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵਪਾਰੀਆਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗਦਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਕਾਰਤੂਸ ਬਰਾਮਦ ਹੋਇਆ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਦਿਲਬਾਗ ਸਿੰਘ ਖ਼ਿਲਾਫ਼ ਇੱਕ ਕੇਸ ਪੈਂਡਿੰਗ ਹੈ, ਬਾਕੀ ਗੈਂਗਸਟਰਾਂ ਦਾ ਅਜੇ ਤੱਕ ਕੋਈ ਵੀ ਅਪਰਾਧਿਕ ਰਿਕਾਰਡ ਨਹੀਂ ਲੱਭਿਆ ਹੈ।

Loading

Leave a Reply

Your email address will not be published. Required fields are marked *