ਜਲੰਧਰ, 2 ਸਤੰਬਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿਚ ਸ਼ਹਿਰ ਵਿਚ ਦੋ ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਊਧਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਨੰਬਰ 72, ਕਾਲੀਆ ਕਾਲੋਨੀ, ਨੇੜੇ ਗੌਰੀ ਸ਼ੰਕਰ ਮੰਦਰ, ਜਲੰਧਰ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਸਬਜੀ ਮੰਡੀ ਮਕਸੂਦਾਂ ਵਿਖੇ ਕੁਝ ਸਨੈਕਸ ਖਾਣ ਗਿਆ ਸੀ। ਉਨ੍ਹਾਂ ਦੱਸਿਆ ਕਿ ਫੂਡ ਸਟਾਲ ‘ਤੇ ਊਧਮ ਸਿੰਘ ਦੀ ਕਾਰਤਿਕ ਅਤੇ ਮੋਹਿਤ ਮਲਹੋਤਰਾ ਨਾਲ ਲੜਾਈ ਹੋ ਗਈ, ਜਿਨ੍ਹਾਂ ਨੇ ਆਪਣੇ ਨਾਜਾਇਜ਼ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਊਧਮ ਸਿੰਘ ਦੇ ਸੱਜੇ ਹੱਥ ਦੇ ਪਿਛਲੇ ਪਾਸੇ ਤੇ ਇਕ ਗੋਲੀ ਲੱਗੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐਫਆਈਆਰ ਨੰਬਰ 127 ਮਿਤੀ 01.09.2024 ਅ/ਧ 109, 3(5) ਬੀ.ਐਨ.ਐਸ. ਅਤੇ 25-54-59 ਅਸਲਾ ਐਕਟ ਥਾਣਾ ਡਵੀਜ਼ਨ ਨੰਬਰ 1 ਜਲੰਧਰ ਦਰਜ ਕੀਤਾ ਗਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੀ ਪਹਿਚਾਣ ਕਾਰਤਿਕ ਪੁੱਤਰ ਸੁਰੇਸ਼ ਕੁਮਾਰ ਵਾਸੀ ਥਾਣਾ ਨੰ: 311/21 ਪਿੰਡ ਨਾਗਰਾ ਜਲੰਧਰ ਅਤੇ ਮੋਹਿਤ ਮਲਹੋਤਰਾ ਉਰਫ਼ ਕਾਕਾ ਪੁੱਤਰ ਵਿਜੇ ਕੁਮਾਰ ਵਾਸੀ 70 ਅਮਰ ਨਗਰ ਗੁਲਾਬ ਦੇਵੀ ਰੋਡ ਜਲੰਧਰ ਵਜੋਂ ਕੀਤੀ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਸੁਰਾਨਸੀ ਤੋਂ ਅਮਾਨਤਪੁਰ ਨੂੰ ਜਾਂਦੀ ਸੜਕ ਤੋਂ ਕਾਬੂ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 32 ਬੋਰ ਦੇ ਦੋ ਨਾਜਾਇਜ਼ ਪਿਸਤੌਲ ਅਤੇ ਦੋ ਜਿੰਦਾ ਰੌਂਦ ਸ਼ਾਮਲ ਹਨ।ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕਾਰਤਿਕ ਖ਼ਿਲਾਫ਼ ਪਹਿਲਾਂ ਹੀ ਇੱਕ ਕੇਸ ਅਤੇ ਮੋਹਿਤ ਖ਼ਿਲਾਫ਼ ਤਿੰਨ ਕੇਸ ਪੈਂਡਿੰਗ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ, ਜੇਕਰ ਕੋਈ ਹਨ, ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।