ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ,ਬੇਅਦਬੀ ਦੀ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ : ਡਾ. ਅਵਤਾਰ ਸਿੰਘ ਕਰੀਮਪੁਰੀ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਘਟਨਾ ਪੰਜਾਬ ਦੀ ਆਪ ਸਰਕਾਰ ਦੀ ਕਾਨੂੰਨ ਵਿਵਸਥਾ ਪੱਧਰ ‘ਤੇ ਫੇਲ੍ਹ ਕਾਰਗੁਜ਼ਾਰੀ ਨੂੰ ਦਰਸਾਉਂਦੀ ਹੈ। ਆਪ ਸਰਕਾਰ ਵਿੱਚ ਸੂਬੇ ਦੇ ਮਾੜੇ ਹੋ ਰਹੇ ਹਾਲਾਤਾਂ ਕਾਰਨ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਡਾ. ਕਰੀਮਪੁਰੀ ਨੇ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਬਸਪਾ ਦੇ ਅੰਮ੍ਰਿਤਸਰ ਯੂਨਿਟ ਦੇ ਅਹੁਦੇਦਾਰ ਤੁਰੰਤ ਹਰਕਤ ਵਿੱਚ ਆਏ ਤੇ ਉਨ੍ਹਾਂ ਨੇ ਪਾਰਟੀ ਵੱਲੋਂ ਇਸ ਘਟਨਾ ਸਬੰਧੀ ਦਰਖਾਸਤ ਦੇ ਕੇ ਦੋਸ਼ੀ ਖਿਲਾਫ ਪਰਚਾ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਵੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਕੱਲ ਗੱਲ ਕਰਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਲਈ ਕਿਹਾ ਗਿਆ, ਤਾਂ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਇਹ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਪੁਲਿਸ ਪ੍ਰਸ਼ਾਸ਼ਨ ਜਿੱਥੇ ਦੋਸ਼ੀ ਖਿਲਾਫ ਸਖਤ ਕਾਰਵਾਈ ਕਰੇ, ਉੱਥੇ ਇਸ ਘਟਨਾ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਵੀ ਉਜਾਗਰ ਕਰੇ ਤੇ ਉਨ੍ਹਾਂ ਖਿਲਾਫ ਸਖਤ ਐਕਸ਼ਨ ਲਵੇ।
ਬਸਪਾ ਸੂਬਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਸ ਘਟਨਾ ਦੇ ਸਬੰਧ ਵਿੱਚ ਪ੍ਰਸ਼ਾਸਨ ਨੂੰ ਹੋਰ ਅਲਰਟ ਹੋਣ ਦੀ ਲੋੜ ਹੈ। ਇਸ ਲਈ ਜ਼ਰੂਰੀ ਹੈ ਕਿ ਪ੍ਰਸ਼ਾਸਨ ਸੂਬੇ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨੂੰ ਸੁਰੱਖਿਅਤ ਕਰੇ। ਅਜਿਹੀਆਂ ਤਾਕਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਦੇਸ਼ ਦੇ ਨਿਰਮਾਣ ਤੇ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਹੈ।

Loading

Leave a Reply

Your email address will not be published. Required fields are marked *