ਜਲੰਧਰ:- ਕਾਂਗਰਸ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਮਜ਼ਾਕ ਹੀ ਨਹੀਂ ਉਡਾਇਆ ਬਲਕਿ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਸ ਬਿਆਨ ਨਾਲ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਅਕਲ ਦਾ ਪ੍ਰਦਰਸ਼ਨ ਵੀ ਕੀਤਾ ਹੈ।ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਮਜ਼ਾਕ ਉਡਾਇਆ ਲਾਭ ਸਿੰਘ ਬਾਜਵੇ ਦੀਆਂ ਅੱਖਾਂ ਵਿੱਚ ਰੜਕ ਰਿਹੈ ਹੈ ਕਿ ਦਲਿਤ ਕਿਵੇਂ ਵਿਧਾਇਕ ਬਣ ਗਿਆ। ਵੱਡੇ ਮਹੱਲਾਂ ਵਿਚ ਰਹਿਣ ਵਾਲੇ ਬਾਜਵਾ ਨੂੰ ਛੋਟੇ ਘਰਾਂ ਦੇ ਬਣੇ ਵਿਧਾਇਕ ਅੱਖਾਂ ਵਿਚ ਰੜਕ ਰਹੇ ਹਨ। ਬਾਜਵਾ ਨੂੰ ਲਾਭ ਸਿੰਘ ਖਿਲਾਫ ਗ਼ਲਤ ਸ਼ਬਦਾਵਲੀ ਵਰਤਣ ਕਰਕੇ ਲੋਕਾਂ ਦੀ ਕਚਹਿਰੀ ਵਿਚ ਜਨਤਕ ਤੌਰ ਤੇ ਮੁਆਫੀ ਮੰਗਣੀ ਚਾਹੀਦੀ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕ ਚੁਣ ਕੇ ਵਿਧਾਨ ਸਭਾ ਵਿੱਚ ਭੇਜੇ ਹਨ ਬਾਜਵਾ ਨੇ ਲੋਕਤੰਤਰ ਦਾ ਅਪਮਾਨ ਕੀਤਾ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਨੇ ਆਮ ਵਿਅਕਤੀ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਕਾਂਗਰਸ ਅਤੇ ਅਕਾਲੀ ਪਾਰਟੀ ਨੇ ਪਰਿਵਾਰਵਾਦ ਨੂੰ ਅੱਗੇ ਵਧਾਇਆ ਹੈ। ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਪ੍ਰਤਾਪ ਸਿੰਘ ਬਾਜਵਾ ਉਤੇ ਵਰ੍ਹਦਿਆਂ ਕਿਹਾ ਕਿ ਬਾਜਵਾ ਇਸ ਕਰਕੇ ਦੁਖੀ ਹਨ ਕਿ ਹੱਥੀਂ ਕਿਰਤ ਕਰਨ ਵਾਲੇ ਲਾਭ ਸਿੰਘ ਉਗੋਕੇ ਵਰਗੇ ਨੌਜਵਾਨ ਵਿਧਾਇਕ ਕਿਵੇਂ ਬਣ ਗਏ? ਆਮ ਆਦਮੀ ਪਾਰਟੀ ਦੇ ਪ੍ਰਮੁੱਖ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਗਰੀਬ ਘਰਾਂ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆ ਕੇ ਧਨਾਢ ਲੋਕਾਂ ਨੂੰ ਦੱਸ ਦਿੱਤਾ ਹੈ ਇੱਕ ਹੱਥੀ ਕਿਰਤ ਕਰਨ ਵਾਲਾ ਵੀ ਰਾਜ ਸੱਤਾ ਹਾਸਲ ਕਰ ਸਕਦਾ ਹੈ।