ਕਮਿਸ਼ਨਰੇਟ ਪੁਲਿਸ ਜਲੰਧਰ ਨੇ 150 ਗ੍ਰਾਮ ਗਾਂਜਾ ਸਮੇਤ ਦੋ ਬਦਨਾਮ ਨਸ਼ਾ ਤਸਕਰਾਂ ਅਤੇ ਨਸ਼ਾ ਕਰਦੇ ਹੋਏ 15 ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ,ਦੋਸ਼ੀਆਂ ਵਿਰੁੱਧ NDPS ਐਕਟ ਤਹਿਤ ਮੁਕੱਦਮੇ ਦਰਜ

 

ਜਲੰਧਰ, 7 ਅਕਤੂਬਰ :-ਨਸ਼ੀਆ ਦੀ ਸਮੱਗਲਿੰਗ ਤੇ ਇਸਦੇ ਨੈਕਸਸ ਨੂੰ ਤੋੜਨ ਲਈ ਚੱਲ ਰਹੀ ਵਿਸ਼ੇਸ਼ ਮੁਹੰਮ ਤਹਿਤ ਕਮਿਸ਼ਨਰੇਟ ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵੱਖ-ਵੱਖ ਕਾਰਵਾਈਆਂ ਦੇ ਨਤੀਜੇ ਵਜੋਂ ਕੁੱਲ 150 ਗ੍ਰਾਮ ਗਾਂਜਾ ਸਮੇਤ ਦੋ ਬਦਨਾਮ ਨਸ਼ਾ ਤਸਕਰਾਂ  ਅਤੇ 15 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ, IPS ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਉੱਤੇ ਸ਼ਿਕੰਜਾ ਕੱਸਣ ਲਈ ਜਲੰਧਰ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਅਧੀਨ ADCP–1 ਸ਼੍ਰੀਮਤੀ ਆਕਰਸ਼ੀ ਜੈਨ, ACP Central ਸ੍ਰੀ ਅਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਫ਼ਸਰਾਂ ਦੀ ਨਿਗਰਾਨੀ ਹੇਠ ਇਕ ਵਿਸ਼ੇਸ਼ ਪੁਲਿਸ ਟੀਮ ਬਣਾਈ ਗਈ, ਜਿਸ ਵੱਲੋਂ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਸ਼ੁਦਾ ਦੋਸ਼ੀਆਂ ਦੀ ਪਛਾਣ ਢੋਲਾ ਰਾਮ ਪੁੱਤਰ ਰੱਤੀ ਰਾਮ, ਵਾਸੀ ਮਕਾਨ ਨੰਬਰ 1172 ਭੀਮ ਨਗਰ ਕਾਜੀ ਮੰਡੀ ਜਲੰਧਰ ਅਤੇ ਸੀਮਾ ਪਤਨੀ ਸੁਨੀਲ, ਵਾਸੀ ਤੰਦੂਰ ਵਾਲੀ ਗਲੀ ਭੀਮ ਨਗਰ ਕਾਜੀ ਮੰਡੀ ਜਲੰਧਰ ਵਜੋਂ ਹੋਈ ਹੈ ।
ਉਹਨਾਂ ਦੱਸਿਆ ਕਿ ਢੋਲਾ ਰਾਮ ਦੇ ਕਬਜ਼ੇ ਵਿੱਚੋਂ ਪੁਲਿਸ ਨੇ 100 ਗ੍ਰਾਮ ਗਾਂਜਾ ਅਤੇ ਸੀਮਾ ਦੇ ਕਬਜ਼ੇ ਵਿੱਚੋਂ 50 ਗ੍ਰਾਮ ਗਾਂਜਾ ਬਰਾਮਦ ਕੀਤਾ।
ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 288 ਮਿਤੀ 06.10.2025 ਅਧੀਨ ਧਾਰਾ 20 NDPS ਐਕਟ ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ NDPS ਐਕਟ ਅਧੀਨ 5 ਮੁਕੱਦਮੇ ਦਰਜ ਹਨ।
ਉਹਨਾਂ ਅੱਗੇ ਦੱਸਿਆ ਕਿ ਇੱਕ ਹੋਰ ਕਾਰਵਾਈ ਦੌਰਾਨ ਥਾਣਾ ਰਾਮਾਮੰਡੀ ਜਲੰਧਰ ਦੀ ਪੁਲਿਸ ਪਾਰਟੀ ਬਾ ਗਸ਼ਤ ਤਲਾਸ਼ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਨੇੜੇ ਪ੍ਰਤਾਪ ਪੈਲੇਸ ਲੱਧੇਵਾਲੀ ਚੋਕ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ PB08 ਰੈਸਟੋਰੈਟ ਲੱਧਟਵਾਲੀ ਵਿਚ ਕੁਝ ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਹਨ ਅਤੇ ਉਹਨਾ ਕੋਲ ਮਾਰੂ ਹਥਿਆਰ ਵੀ ਹਨ। ਇਸ ਸੂਚਨਾ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ 15 ਵਿਅਕਤੀਆਂ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਪੰਨੀਆ ਲਿਬੜੀਆ ਹੋਈਆ, 02 ਲਾਈਟਰ, 03 ਦਾਤਰ, 2 ਖੰਜਰ ਬਰਾਮਦ ਕੀਤੇ।
ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 289 ਮਿਤੀ 07.10.2025 ਅਨੁਸਾਰ NDPS Act ਧਾਰਾ 27 ਅਤੇ Arms Act ਧਾਰਾ 25 ਦੇ ਤਹਿਤ ਥਾਣਾ ਰਾਮਾਮੰਡੀ ਜਲੰਧਰ ਵਿਖੇ ਦਰਜ ਕੀਤਾ ਗਿਆ।
*ਪੁਲਿਸ ਕਮਿਸ਼ਨਰ ਜਲੰਧਰ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ, ਉਹਨਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਸਾਡੀ ਜੰਗ ਜਾਰੀ ਰਹੇਗੀ, ਤਾਂ ਜੋ ਸ਼ਹਿਰ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ।

Loading

Leave a Reply

Your email address will not be published. Required fields are marked *