ਜਲੰਧਰ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ-ਕੋਹਲੀ,ਆਪ ਦੇ ਜਲੰਧਰ ਕੇਂਦਰੀ ਹਲਕਾ ਇੰਚਾਰਜ ਵੱਲੋਂ ਪੰਜਾਬ ਪ੍ਰੈੱਸ ਕਲੱਬ ਦਾ ਵਿਸ਼ੇਸ਼

ਜਲੰਧਰ, 16 ਜੂਨ: ਜਲੰਧਰ ਸ਼ਹਿਰ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਿਹਾ ਹਾਂ ਅਤੇ ਹੁਣ ਵੀ ਖੇਡਾਂ, ਸੜਕਾਂ, ਸਫਾਈ ਅਤੇ ਵਿਕਾਸ ਲਈ ਜੰਗੀ ਪੱਧਰ ’ਤੇ ਪ੍ਰਾਜੈਕਟ ਚੱਲ ਰਹੇ ਹਨ, ਜਿਨ੍ਹਾਂ ਦੇ ਨਤੀਜੇ ਜਲਦੀ ਦਿਖਾਈ ਦੇਣਗੇ। ਇਹ ਵਿਚਾਰ ਜਲੰਧਰ ਵਿਧਾਨ ਸਭਾ ਹਲਕਾ ਕੇਂਦਰੀ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਨਿਤਿਨ ਕੋਹਲੀ ਨੇ ਅੱਜ ਸਥਾਨਕ ਪੰਜਾਬ ਪ੍ਰੈੱਸ ਕਲੱਬ ਦੀ ਪਲੇਠੀ ਫੇਰੀ ਦੌਰਾਨ ਪ੍ਰਗਟਾਏ। ਇਸ ਮੌਕੇ ਸ੍ਰੀ ਨਿਤਿਨ ਕੋਹਲੀ ਦਾ ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ, ਰਾਜੇਸ਼ ਥਾਪਾ, ਪਰਮਜੀਤ ਸਿੰਘ ਰੰਗਪੁਰੀ, ਰਜੇਸ਼ ਯੋਗੀ, ਸੁਕਰਾਂਤ ਸਫਰੀ, ਮਦਨ ਭਾਰਦਵਾਜ ਅਤੇ ਜਤਿੰਦਰ ਪਾਲ ਸਿੰਘ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸ੍ਰੀ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵੱਧ ਰਹੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਵਿਆਪਕ ਯੋਜਨਾ ਉਲੀਕੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰ ਭਾਈਚਾਰੇ, ਪ੍ਰੈੱਸ ਕਲੱਬ ਦੀਆਂ ਲੋੜਾਂ ਅਤੇ ਸਰਗਰਮੀਆਂ ਬਾਰੇ ਚਰਚਾ ਕੀਤੀ। ਇਸ ਮੌਕੇ ਨਿਤਿਨ ਕੋਹਲੀ ਦਾ ਪ੍ਰੈੱਸ ਕਲੱਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।

Loading

Leave a Reply

Your email address will not be published. Required fields are marked *