ਜਲੰਧਰ, 23 ਨਵੰਬਰ:-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਥਿਤ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਵੱਲੋਂ ਆਵਾਜਾਈ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।